Posts

ਬਹੁਤ ਹੀ ਨਿੱਘੇ ਸੁਭਾਅ ਦਾ ਮਾਲਿਕ ਸੀ ਕੰਪਿਊਟਰ ਅਧਿਆਪਕ ਸਰਬਜੀਤ ਸਿੰਘ ਬੱਗਾ।

Image
ਆਪ ਜੀ ਨੂੰ ਬਹੁਤ ਹੀ ਦੁਖੀ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਸਰਕਾਰੀ ਹਾਈ ਸਕੂਲ ਜਾਰਜਪੁਰ ਦੇ ਕੰਪਿਊਟਰ ਅਧਿਆਪਕ ਸਰਬਜੀਤ ਸਿੰਘ ਜੋ ਪਿਛਲੇ ਦਿਨੀਂ ਪਿੰਡ ਮੰਡ ਨੇੜੇ ਇਕ ਨਿੱਜੀ ਬੱਸ ਵੱਲੋਂ ਟੱਕਰ ਮਾਰੇ ਜਾਣ ਕਾਰਨ ਗੰਭੀਰ ਜ਼ਖ਼ਮੀ ਹੋ ਗਏ ਸਨ, ਦਾ ਅੱਜ ਸਵੇਰੇ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਦਿਹਾਂਤ ਹੋ ਗਿਆ | ਇਥੇ ਵਰਨਣਯੋਗ ਹੈ ਕਿ ਸਰਬਜੀਤ ਸਿੰਘ ਆਪਣੇ ਇਕ ਅਧਿਆਪਕ ਸਾਥੀ ਹਰਨੇਕ ਸਿੰਘ ਨਾਲ ਜਲੰਧਰ ਜਾ ਰਹੇ ਸਨ, ਤਾਂ ਮੰਡ ਨੇੜੇ ਵਾਪਰੇ ਹਾਦਸੇ ਵਿਚ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ ਸਨ। ਅੱਜ ਸਵੇਰੇ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਸਰਬਜੀਤ ਸਿੰਘ ਦਾ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਉਨ੍ਹਾਂ ਦੇ ਜੱਦੀ ਪਿੰਡ ਟਿੱਬਾ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਠੱਟਾ ਟਿੱਬਾ ਇਲਾਕੇ ਵਿੱਚ ਬਿਕਰਮਜੀਤ ਥਿੰਦ ਦੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਬਨਣ ‘ਤੇ ਖੁਸ਼ੀ ਦੀ ਲਹਿਰ

Image
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਦੋਨਾ ਦੇ ਪਿ੍ੰਸੀਪਲ ਬਿਕਰਮਜੀਤ ਸਿੰਘ ਥਿੰਦ ਨੂੰ ਸਹਾਇਕ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਣਨ ‘ਤੇ ਇਲਾਕਾ ਨਿਵਾਸੀਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੁਬਾਰਕਬਾਦ ਦਿੱਤੀ ਹੈ | ਦੱਸਣਯੋਗ ਹੈ ਕਿ ਪਿ੍ੰਸੀਪਲ ਬਿਕਰਮਜੀਤ ਸਿੰਘ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸਿੱਖਿਆ ਦੇ ਖੇਤਰ ਵਿਚ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦਿਆਂ ਵਿਭਾਗ ਵੱਲੋਂ ਡਿਪਟੀ ਡੀ.ਈ.ਓ. ਦਾ ਅਹੁਦਾ ਦੇ ਕੇ ਨਿਵਾਜਿਆ ਗਿਆ ਹੈ |  ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮ ਅਨੁਸਾਰ ਬਿਕਰਮਜੀਤ ਸਿੰਘ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਕਪੂਰਥਲਾ ਵਜੋਂ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਦੋਨਾ ਵਿਚ ਪਿ੍ੰਸੀਪਲ ਵਜੋਂ ਤਾਇਨਾਤ ਸਨ | ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਭਜਨ ਸਿੰਘ ਲਾਸਾਨੀ ਨੇ ਬਿਕਰਮਜੀਤ ਸਿੰਘ ਵੱਲੋਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਅਹੁਦਾ ਸੰਭਾਲਣ ‘ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਗੁਰਸ਼ਰਨ ਸਿੰਘ, ਏ.ਈ.ਓ ਅਮਰੀਕ ਸਿੰਘ, ਆਈ.ਸੀ.ਟੀ ਕੋਆਰਡੀਨੇਟਰ ਪਰਮਜੀਤ ਸਿੰਘ ਤੇ ਦਫ਼ਤਰ ਦੇ ਹੋਰ ਅਮਲੇ ਨੇ ਨਵਨਿਯੁਕਤ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਜ਼ੋਰਦਾਰ ਸਵਾਗਤ ਕੀਤਾ | ਇਸ ਮੌਕੇ ਬਿਕਰਮਜੀਤ ਸਿੰਘ ਨੇ ਕਿਹਾ ਕਿ ਉਹ ਜ਼ਿਲ੍ਹਾ ਸਿੱਖਿਆ ਅਫ਼ਸਰ ਸ...

ਅਕਾਲ ਚਲਾਣਾ ਮਾਤਾ ਮਹਿੰਦਰ ਕੌਰ ਪਤਨੀ ਬਤਨ ਸਿੰਘ ਝੰਡ ਵਾਸੀ ਪਿੰਡ ਠੱਟਾ ਨਵਾਂ।

Image
ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮਾਤਾ ਮਹਿੰਦਰ ਕੌਰ ਪਤਨੀ ਬਤਨ ਸਿੰਘ ਝੰਡ ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 28.05.2017 ਤੜਕਸਾਰ 2:00 ਵਜੇ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ 11:00 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

ਗੁ:ਦਮਦਮਾ ਸਾਹਿਬ ਵਿਖੇ ਸੰਤ ਬਾਬਾ ਜਗਤ ਸਿੰਘ ਜੀ ਅਤੇ ਸੰਤ ਬਾਬਾ ਹੀਰਾ ਸਿੰਘ ਜੀ ਦੀ ਬਰਸੀ 29 ਮਈ ਨੂੰ।

Image
ਸੱਚਖੰਡ ਵਾਸੀ ਸੰਤ ਬਾਬਾ ਜਗਤ ਸਿੰਘ ਜੀ ਦੀ 60ਵੀਂ ਅਤੇ ਸੰਤ ਬਾਬਾ ਹੀਰਾ ਸਿੰਘ ਜੀ ਦੀ 30ਵੀਂ ਬਰਸੀ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਮਿਤੀ 29 ਮਈ 2017 ਦਿਨ ਸੋਮਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਦੱਸਿਆ ਕਿ ਮਿਤੀ 27 ਮਈ 2017 ਨੂੰ 25 ਸ੍ਰੀ ਅਖੰਡ ਪਾਠ ਸਾਹਿਬ ਦੀ ਪ੍ਰਾਰੰਭਤਾ ਹੋਵੇਗੀ, ਜਿਨਾਂ ਦੇ ਭੋਗ ਮਿਤੀ 29 ਮਈ 2017 ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਪੈਣਗੇ। ਉਪਰੰਤ ਸੁੰਦਰ ਧਾਰਮਿਕ ਦੀਵਾਨ ਸੱਜਣਗੇ ਜਿਸ ਵਿਚ ਪੰਥ ਦੇ ਮਹਾਨ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ। ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜਥੇ ਵੱਲੋਂ, ਸਕੂਟਰ, ਮੋਟਰ-ਸਾਈਕਲਾਂ ਦੀ ਸੇਵਾ ਸਰਕਾਰੀ ਸਕੂਲ ਟਿੱਬਾ ਅਤੇ ਸੈਦਪੁਰ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਅਤੇ ਸਟੇਜ ਸੈਕਟਰੀ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਵੱਲੋਂ ਕੀਤੀ ਜਾਵੇਗੀ। ਸਮਾਗਮ ਦੀਆਂ ਤਸਵੀਰਾਂ ਅਤੇ ਵੀਡਿਓ ਪਿੰਡ ਦੀ ਵੈਬਸਾਈਟ ਤੇ ਦੇਖੀਆਂ ਜਾ ਸਕਣਗੀਆਂ।

ਪਿੰਡ ਬੂਲਪੁਰ ਵਿਖੇ ਬਾਬਾ ਬੀਰ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।

Image
ਗੁਰਦੁਆਰਾ ਪ੍ਰਬੰਧਕ ਕਮੇਟੀ ਬੂਲਪੁਰ ਦੇ ਸਾਂਝੇ ਸਹਿਯੋਗ ਨਾਲ ਬਾਬਾ ਬੀਰ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਵਿਚ ਹਰ ਸਾਲ ਦੀ ਤਰ੍ਹਾਂ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਬੂਲਪੁਰ ਵਿਖੇ ਕਰਵਾਇਆ ਗਿਆ, ਜਿਸ ਵਿਚ 52 ਸ੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਦੇ ਭੋਗ ਪਾਏ ਗਏ | ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਦੌਰਾਨ ਪੰਥ ਪ੍ਰਸਿੱਧ ਕਥਾ ਵਾਚਕ ਭਾਈ ਪਰਮਜੀਤ ਸਿੰਘ ਗੁਰਦੁਆਰਾ ਰਕਾਬ ਗੰਜ ਦਿੱਲੀ ਵਾਲਿਆਂ ਨੇ ਸੰਗਤਾਂ ਨੂੰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਇਸ ਤੋਂ ਇਲਾਵਾ ਜਿਥੇ ਪੰਥ ਪ੍ਰਸਿੱਧ ਕਵੀਸ਼ਰ ਭਾਈ ਅਵਤਾਰ ਸਿੰਘ ਕਲਸੀ ਤੇ ਭਾਈ ਬਲਵੀਰ ਸਿੰਘ ਖ਼ਾਲਸਾ ਨੇ ਸੰਗਤਾਂ ਨੂੰ ਕਵੀਸ਼ਰੀ ਰਾਹੀਂ ਨਿਹਾਲ ਕੀਤਾ, ਉਥੇ ਹੀ ਪੰਥ ਪ੍ਰਸਿੱਧ ਇੰਟਰਨੈਸ਼ਨਲ ਸੁਖਦੇਵ ਸਿੰਘ ਚਮਕਾਰਾ ਦਾ ਢਾਡੀ ਜਥੇ ਨੇ ਬਾਬਾ ਬੀਰ ਸਿੰਘ ਦੀ ਲਾਸਾਨੀ ਸ਼ਹੀਦੀ ਤੇ ਉਨ੍ਹਾਂ ਦੇ ਸੰਘਰਸ਼ਮਈ ਜੀਵਨ ਨੂੰ ਢਾਡੀ ਵਾਰਾਂ ਰਾਹੀਂ ਵੱਖਰੇ ਅੰਦਾਜ਼ ਵਿਚ ਚਿਤਰਿਆ | ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਬੂਲਪੁਰ ਦੇ ਪ੍ਰਧਾਨ ਮਾਸਟਰ ਕੇਵਲ ਸਿੰਘ, ਹਰਗੋਬਿੰਦ ਸਿੰਘ, ਮਾਸਟਰ ਗੁਰਦੀਪ ਸਿੰਘ, ਤੇਜਵਿੰਦਰ ਸਿੰਘ, ਪਰਮਿੰਦਰ ਸਿੰਘ ਜੋਸਨ, ਭਗਵਾਨ ਸਿੰਘ, ਕਰਮਜੀਤ ਸਿੰਘ, ਦਰਸ਼ਨ ਸਿੰਘ ਧੰਜੂ, ਕੁਲਵਿੰਦਰ ਸਿੰਘ, ਇੰਦਰਜੀਤ ਸਿੰਘ ਚੰਦੀ, ਬਲਵਿੰਦਰ ਸਿੰਘ ਬਿੱਟੂ...

ਪਿੰਡ ਬੂਲਪੁਰ ਵਿਖੇ ਬਾਬਾ ਬੀਰ ਸਿੰਘ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਅੱਜ।

ਬਾਬਾ ਬੀਰ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਹਰ ਸਾਲ ਦੀ ਤਰ੍ਹਾਂ ਬੜੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ 14 ਮਈ ਨੂੰ ਕਰਵਾਇਆ ਜਾ ਰਿਹਾ ਹੈ | ਗੁਰਦੁਆਰਾ ਪ੍ਰਬੰਧਕ ਕਮੇਟੀ ਬੂਲਪੁਰ ਦੇ ਪ੍ਰਧਾਨ ਮਾਸਟਰ ਕੇਵਲ ਸਿੰਘ ਨੇ ਦੱਸਿਆ ਕਿ ਉਕਤ ਧਾਰਮਿਕ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀਆਂ ਦੇ ਭੋਗ ਪਾਏ ਜਾਣਗੇ, ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ, ਉਥੇ ਪੰਥ ਪ੍ਰਸਿੱਧ ਇਟਰਨੈਸ਼ਨਲ ਸੁਖਦੇਵ ਸਿੰਘ ਚਮਕਾਰਾ ਦਾ ਢਾਡੀ ਜਥਾ ਸੰਗਤਾਂ ਨੂੰ ਬਾਬਾ ਬੀਰ ਸਿੰਘ ਜੀ ਦੀ ਲਾਸਾਨੀ ਸ਼ਹੀਦੀ ਢਾਡੀ ਵਾਰਾਂ ਰਾਹੀ ਸੁਣਾ ਕੇ ਨਿਹਾਲ ਕਰੇਗਾ |

ਕਬੱਡੀ ਕੋਚ ਰਤਨ ਸਿੰਘ ਟਿੱਬਾ (ਰੱਤੂ ਕੋਚ) ਦਾ ਦਿਹਾਂਤ।

Image
ਇਹ ਖਬਰ ਕਬੱਡੀ ਖੇਡ ਜਗਤ ਵਿੱਚ ਬਹੁਤ ਹੀ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਕਬੱਡੀ ਦੇ ਸਾਬਕਾ ਧੰਨਾਤਰ ਖਿਡਾਰੀ ਤੇ ਪੰਜਾਬ ਦੇ ਉੱਘੇ ਕਬੱਡੀ ਕੋਚ ਰਤਨ ਸਿੰਘ ਟਿੱਬਾ ਸਾਬਕਾ ਜ਼ਿਲ੍ਹਾ ਖੇਡ ਅਧਿਕਾਰੀ ਦਾ ਸੰਖੇਪ ਬਿਮਾਰੀ ਬਾਅਦ ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ‘ਚ ਦਿਹਾਂਤ ਹੋ ਗਿਆ | ਉਹ 86 ਵਰਿਆਂ ਦੇ ਸਨ | ਉਹ ਆਪਣੇ ਪਿੱਛੇ ਵਿਧਵਾ ਤੋਂ ਇਲਾਵਾ ਤਿੰਨ ਲੜਕੇ ਛੱਡ ਗਏ ਹਨ | ਉਨ੍ਹਾਂ ਦਾ ਪਿੰਡ ਟਿੱਬਾ ਦੇ ਸ਼ਮਸ਼ਾਨ ਘਾਟ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਵੱਡੇ ਪੁੱਤਰ ਸੁਖਜੀਤ ਸਿੰਘ ਕਾਲਾ ਪੰਜਾਬ ਪੁਲਿਸ ਨੇ ਦਿੱਤੀ | ਉਨ੍ਹਾਂ ਦੀ ਅੰਤਿਮ ਯਾਤਰਾ ਵਿਚ ਡਾ: ਉਪਿੰਦਰਜੀਤ ਕੌਰ ਸਾਬਕਾ ਵਿੱਤ ਮੰਤਰੀ, ਸਵਰਨ ਸਿੰਘ ਐਕਸੀਅਨ, ਗੁਰਪ੍ਰੀਤ ਕੌਰ ਰੂਹੀ ਤੇ ਸ਼ਿੰਗਾਰਾ ਸਿੰਘ ਲੋਹੀਆਂ ਦੋਵੇਂ ਮੈਂਬਰ ਐਸ.ਜੀ.ਪੀ.ਸੀ., ਮਾਸਟਰ ਗੁਰਦੇਵ ਸਿੰਘ ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਗੁਰਦੀਪ ਸਿੰਘ ਭਾਗੋਰਾਈਆਂ, ਸਰਪੰਚ ਜਸਵਿੰਦਰ ਕੌਰ ਭਗਤ ਟਿੱਬਾ, ਸੂਰਤ ਸਿੰਘ ਸਰਪੰਚ ਅਮਰਕੋਟ, ਸਰਪੰਚ ਪਿਆਰਾ ਸਿੰਘ ਸੈਦਪੁਰ, ਸਰਪੰਚ ਗੁਰਨਾਮ ਸਿੰਘ ਟੋਡਰਵਾਲ, ਸਾਬਕਾ ਬੀ.ਪੀ.ਈ.ਓ. ਸੇਵਾ ਸਿੰਘ ਤੇ ਗੁਰਮੇਲ ਸਿੰਘ ਟਿੱਬਾ, ਅਮਰਜੀਤ ਸਿੰਘ ਟਿੱਬਾ, ਮਾਸਟਰ ਗੁਰਮੀਤ ਸਿੰਘ, ਸੁਖਦੇਵ ਸਿੰਘ ਜੇ.ਈ., ਤਰਸੇਮ ਸਿੰਘ ਸਾਬਕਾ ਜੇ.ਈ, ਬਖ਼ਸ਼ੀਸ਼ ਸਿੰਘ ਚਾਨਾ, ਅਸ਼ਵਨੀ ਟਿੱਬਾ, ਸੁਰਜੀਤ ਸਿੰਘ ਲਾਡੀ, ਬਲਜੀਤ ਸਿੰਘ ਬੱਬਾ, ਸੁਰਜੀਤ ਸਿੰਘ ਸੈਦਪੁਰ, ਤਜਿੰਦਰ ਸਿੰਘ...