Posts

Today’s Hukamnama from Gurdwara Sri Ber Sahib Ji Sultanpur Lodhi

Image
ਸ਼ੁੱਕਰ ਵਾਰ 12 ਜੂਨ 2026 (29 ਜੇਠ ਸੰਮਤ 558 ਨਾਨਕਸ਼ਾਹੀ) ਧਨਾਸਰੀ ਮਹਲਾ ੪ ॥ ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥ {ਪੰਨਾ 667} ਪਦਅਰਥ: ਅੰਧੁਲੇ ਅੰਧ = ਬਹੁਤ ਹੀ ਅੰਨ੍ਹੇ। ਬਿਖੈ ਬਿਖੁ = ਮਾਇਕ ਪਦਾਰਥਾਂ ਦਾ ਜ਼ਹਰ। ਰਾਤੇ = ਮਗਨ। ਕਿਉ ਚਾਲਹ = ਅਸੀ ਕਿਵੇਂ ਚੱਲ ਸਕਦੇ ਹਾਂ? ਲਾਵੈ = ਲਾ ਲਏ। ਪਾਲੀ = ਪੱਲੇ, ਲੜ।੧। ਮੀਤ = ਹੇ ਮਿੱਤਰੋ! ਭਲ = ਭਲਾ। ਨਿਰਾਲੀ = ਅਨੋਖੀ, ਅਚਰਜ।੧।ਰਹਾਉ। ਗੁਰੁ ਸੇਵਿਹੁ = ਗੁਰੂ ਦੀ ਸਰਨ ਪੈ ਜਾਓ। ਬੇਗਿ = ਛੇਤੀ। ਬੇਗਿ ਬੇਗਾਲੀ = ਬਹੁਤ ਛੇਤੀ। ਖਰਚੁ ਹਰਿ = ਪ੍ਰਭੂ ਦਾ ਨਾਮ (ਜੀਵਨ = ਸਫ਼ਰ ਵਾਸਤੇ) ਖ਼ਰਚ। ਬਾਧਹੁ = (ਪੱਲੇ) ਬੰਨ੍ਹ ਲਵੋ। ਕਾਲ੍ਹ੍ਹੀ = ਕੱਲ੍ਹ, ਭਲਕੇ।੨। ਜਪਣਾ = ਜਾਪ। ਚਲੈ ਹਰਿ ਨਾਲੀ = ਹਰੀ ਦੀ ਰਜ਼ਾ ਵਿਚ ਤੁਰਦਾ ਹੈ। ਕੇਲ = ਚ...

Today’s Hukamnama from Gurdwara Sri Ber Sahib Ji Sultanpur Lodhi

Image
ਵੀਰਵਾਰ 11 ਜੂਨ 2026 (28 ਜੇਠ ਸੰਮਤ 558 ਨਾਨਕਸ਼ਾਹੀ) ਸੂਹੀ ਮਹਲਾ ੫ ॥ ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ੍ਹ੍ਹੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨ੍ਹ੍ਹਿ ਮੂਲਿ ਨਾਮ ਵਿਛੁੰਨਿਆ ॥੨॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥ {ਪੰਨਾ 761} ਪਦਅਰਥ: ਪੁਕਾਰਨਿ = (ਜੇਹੜੇ ਮਨੁੱਖ ਕਰਮ ਕਾਂਡ ਆਦਿਕ ਦਾ ਰਾਹ) ਉੱਚੀ ਉੱਚੀ ਦੱਸਦੇ ਹਨ। ਸਭਿ = ਸਾਰੇ। ਗਾਲ੍ਹ੍ਹੀ = ਗੱਲਾਂ। ਹੋਛੀਆ = ਹੋਛੀਆਂ, ਥੋਥੀਆਂ।੧। ਨਿਧਾਨੁ = ਖ਼ਜ਼ਾਨਾ। ਅਪਾਰੁ = ਬੇਅੰਤ। ਮਨਿ = ਮਨ ਵਿਚ। ਸਾਧੂ ਸੰਗਿ = ਗੁਰੂ ਦੀ ਸੰਗਤਿ ਵਿਚ।੧।ਰਹਾਉ। ਮੋਹਿ = ਮੋਹ ਵਿਚ। ਬਾਦਿ = ਝਗੜੇ ਵਿਚ। ਅਹੰਕਾਰਿ = ਅਹੰਕਾਰ ਵਿਚ। ਸਰਪਰ = ਜ਼ਰੂਰ। ਰੁੰਨਿਆ = ਰੋਂਦੇ ਹਨ। ਨ ਪਾਇਨ੍ਹ੍ਹਿ = ਨਹੀਂ ਪਾਂਦੇ। ਮੂਲਿ = ਬਿਲਕੁਲ। ਵਿਛੁੰਨਿਆ = ਵਿਛੁੜੇ ਹੋਏ।੨। ਮੇਰੀ ਮੇਰੀ ਧਾਰਿ = ਮਾਇਆ ਦੀ ਮਮਤਾ ਦੇ ਖ਼ਿਆਲ ਮਨ ਵਿਚ ਟਿਕਾ ਕੇ। ਬੰਧਨਿ = (ਮੋਹ ਦੇ) ਬੰਧਨ ਵਿਚ। ਨਰਕਿ = ਨਰਕ ਵਿਚ, ਦੁੱਖ ਵਿਚ। ਸੁਰਗਿ = ਸੁਰਗ ਵਿਚ, ਸੁਖ ਵਿਚ। ਅਵਤਾਰ = ਜਨਮ।੩। ਸੋਧਤ = ਵਿਚਾਰ ਕਰਦਿਆਂ। ਸੋਧਿ = ਵਿਚਾਰ ਕਰ ਕੇ। ਤਤੁ = ਅਸਲੀਅਤ। ਹਾਰਿਆ = (ਜੀਵਨ...

Today’s Hukamnama from Gurdwara Sri Ber Sahib Ji Sultanpur Lodhi

Image
ਬੁੱਧ ਵਾਰ 10 ਜੂਨ 2026 (27 ਜੇਠ ਸੰਮਤ 558 ਨਾਨਕਸ਼ਾਹੀ) ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥ {ਪੰਨਾ 621-622} ਪਦਅਰਥ: ਗੁਰਿ = ਗੁਰੂ ਨੇ। ਪ੍ਰਭਿ = ਪ੍ਰਭੂ ਨੇ। ਲੋਚ = ਤਾਂਘ। ਕਰਿ ਇਸਨਾਨੁ = ਮਨ ਨੂੰ ਨਾਮ ਜਲ ਨਾਲ ਪਵਿਤ੍ਰ ਕਰ ਕੇ। ਗ੍ਰਿਹਿ ਆਏ = ਅੰਤਰ = ਆਤਮੇ ਟਿਕ ਗਏ ਹਾਂ, ਮਾਇਆ ਦੀ ਖ਼ਾਤਰ ਭਟਕਣ ਤੋਂ ਬਚ ਗਏ ਹਾਂ।੧। ਨਾਮਿ = ਨਾਮ ਵਿਚ (ਜੁੜ ਕੇ ਹੀ) । ਨਿਸਤਰੀਐ = ਪਾਰ ਲੰਘ ਸਕੀਦਾ ਹੈ। ਧਿਆਈਐ = ਧਿਆਉਣਾ ਚਾਹੀਦਾ ਹੈ। ਅਨਦਿਨੁ = ਹਰਿ ਰੋਜ਼, ਹਰ ਵੇਲੇ। ਸੁਕ੍ਰਿਤੁ = ਨੇਕ ਕਰਮ। ਕਰੀਐ = ਕਰਨਾ ਚਾਹੀਦਾ ਹੈ।੧।ਰਹਾਉ। ਮਾਰਗੁ = (ਜੀਵਨ ਦਾ) ਰਸਤਾ। ਕੋ = ਕੋਈ ਵਿਰਲਾ। ਕੋਟਿ = ਕ੍ਰੋੜਾਂ। ਕਿਲਬਿਖ = ਪਾਪ।੨। ਉਸਤਤਿ = ਸਿਫ਼ਤਿ-ਸਾਲਾਹ। ਜਿਨਿ = ਜਿਸ (ਪ੍ਰਭੂ) ਨੇ। ਕਲ = ਕਲਾ, ਤਾਕਤ। ਸਭਿ = ਸਾਰੇ...

Today’s Hukamnama from Gurdwara Sri Ber Sahib Ji Sultanpur Lodhi

Image
ਮੰਗਲ ਵਾਰ 9 ਜੂਨ 2026 (26 ਜੇਠ ਸੰਮਤ 558 ਨਾਨਕਸ਼ਾਹੀ) ਸੋਰਠਿ ਮਹਲਾ ੫ ॥ ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭੁ ਸੰਸਾਰੁ ਉਬਾਰਿਆ ॥ ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥੧॥ ਹੋਈ ਰਾਜੇ ਰਾਮ ਕੀ ਰਖਵਾਲੀ ॥ ਸੂਖ ਸਹਜ ਆਨਦ ਗੁਣ ਗਾਵਹੁ ਮਨੁ ਤਨੁ ਦੇਹ ਸੁਖਾਲੀ ॥ ਰਹਾਉ ॥ ਪਤਿਤ ਉਧਾਰਣੁ ਸਤਿਗੁਰੁ ਮੇਰਾ ਮੋਹਿ ਤਿਸ ਕਾ ਭਰਵਾਸਾ ॥ ਬਖਸਿ ਲਏ ਸਭਿ ਸਚੈ ਸਾਹਿਬਿ ਸੁਣਿ ਨਾਨਕ ਕੀ ਅਰਦਾਸਾ ॥੨॥੧੭॥੪੫॥ {ਪੰਨਾ 620} ਪਦਅਰਥ: ਦੁਰਤੁ = {दुरित} ਪਾਪ। ਪ੍ਰਭਿ = ਪ੍ਰਭੂ ਨੇ। ਆਪੇ = ਆਪ ਹੀ। ਸਭੁ = ਸਾਰਾ। ਉਬਾਰਿਆ = (ਪਾਪਾਂ ਤੋਂ) ਬਚਾਇਆ ਹੈ। ਪਾਰਬ੍ਰਹਮਿ = ਪਾਰਬ੍ਰਹਮ ਨੇ। ਬਿਰਦੁ = ਮੁੱਢ = ਕਦੀਮਾਂ ਦਾ ਸੁਭਾਉ। ਸਮਾਰਿਆ = ਚੇਤੇ ਰੱਖਿਆ ਹੈ।੧। ਰਾਜੇ ਰਾਮ ਕੀ = ਰਾਮ ਰਾਜੇ ਕੀ, ਪ੍ਰਭੂ = ਪਾਤਿਸ਼ਾਹ ਦੀ। ਰਖਵਾਲੀ = ਰਾਖੀ, ਸਹਾਇਤਾ। ਸਹਜ = ਆਤਮਕ ਅਡੋਲਤਾ। ਸੁਖਾਲੀ = ਸੁਖੀ।ਰਹਾਉ। ਪਤਿਤ ਉਧਾਰਣੁ = ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਵਿਕਾਰਾਂ ਤੋਂ) ਬਚਾਣ ਵਾਲਾ। ਮੋਹਿ = ਮੈਨੂੰ। ਤਿਸ ਕਾ = {ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਕਾ' ਦੇ ਕਾਰਨ ਉੱਡ ਗਿਆ ਹੈ}। ਭਰਵਾਸਾ = ਆਸਰਾ। ਸਭਿ = ਸਾਰੇ। ਸੁਣਿ = ਸੁਣੈ, ਸੁਣਦਾ ਹੈ।੨। ਅਰਥ: ਹੇ ਭਾਈ! ਪ੍ਰਭੂ-ਪਾਤਿਸ਼ਾਹ (ਜਿਸ ਮਨੁੱਖ ਦੀ ਪਾਪਾਂ ਵਲੋਂ) ਰਾਖੀ ਕਰਦਾ ਹੈ, ਉਸ ਦਾ ਮਨ ਸੁਖੀ ਹੋ ਜਾਂਦਾ ਹੈ, ਉਸ ਦਾ ਸਰੀਰ ਸੁਖੀ ਹੋ ਜਾਂਦਾ ਹੈ। (ਹੇ ਭਾਈ! ਤੁਸੀਂ ਭੀ) ਪਰਮਾਤਮਾ ਦ...

Today’s Hukamnama from Gurdwara Sri Ber Sahib Ji Sultanpur Lodhi

Image
ਸੋਮਵਾਰ 8 ਜੂਨ 2026 (25 ਜੇਠ ਸੰਮਤ 558 ਨਾਨਕਸ਼ਾਹੀ) ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥ {ਪੰਨਾ 661-662} ਪਦਅਰਥ: ਤਪਤੁ ਹੈ– ਦੁਖੀ ਹੁੰਦਾ ਹੈ। ਬਾਰੋ ਬਾਰ = ਬਾਰ ਬਾਰ, ਮੁੜ ਮੁੜ। ਤਪਿ ਤਪਿ = ਤਪ ਕੇ ਤਪ ਕੇ, ਦੁਖੀ ਹੋ ਹੋ ਕੇ। ਬੇਕਾਰ = ਵਿਕਾਰਾਂ ਵਿਚ। ਜੈ ਤਨਿ = ਜਿਸ ਸਰੀਰ ਵਿਚ। ਵਿਸਰਿ ਜਾਇ = ਭੁੱਲ ਜਾਂਦੀ ਹੈ। ਪਕਾ ਰੋਗੀ = ਕੋੜ੍ਹ ਦੇ ਰੋਗ ਵਾਲਾ।੧। ਬਹੁਤਾ ਬੋਲਣੁ = (ਸਹੇੜੇ ਹੋਏ ਦੁੱਖਾਂ ਬਾਰੇ) ਬਹੁਤੇ ਗਿਲੇ। ਝਖਣੁ = ਵਿਅਰਥ ਬਕਵਾਸ। ਸੋਇ = ਉਹ ਪ੍ਰਭੂ।੧।ਰਹਾਉ। ਜਿਨਿ = ਜਿਸ (ਪਰਮਾਤਮਾ) ਨੇ। ਤਾਤੁ = ਤੁਰਤ, ਛੇਤੀ ਛੇਤੀ। ਅਗਨੀ ਪਾਇ = (ਸਰੀਰ ਵਿਚ) ਅੱਗ (ਨਿੱਘ) ਪਾ ਕੇ। ਮਨੁ = ਜਿੰਦ। ਪਵਣੁ = ਸੁਆਸ। ਵਾਜੈ = ਵੱਜਦਾ ਹੈ, ਚੱਲਦਾ ਹੈ। ਆਖੈ = (ਜੀਵ) ਬੋਲਦਾ ਹੈ। ਸਭ ਜਾਇ = ...

Today’s Hukamnama from Gurdwara Sri Ber Sahib Ji Sultanpur Lodhi

Image
ਐਤਵਾਰ 7 ਜੂਨ 2026 (24 ਜੇਠ ਸੰਮਤ 558 ਨਾਨਕਸ਼ਾਹੀ) ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ {ਪੰਨਾ 674} ਪਦਅਰਥ: ਪ੍ਰਤਿਪਾਲਕ = ਪਾਲਣ ਵਾਲੇ। ਨਾਇਕ = ਆਗੂ। ਨਿਮਖ = ਅੱਖ ਝਮਕਣ ਜਿਤਨਾ ਸਮਾ। ਤੁਮਰੇ ਧਾਰੇ = ਤੇਰੇ ਆਸਰੇ।੧। ਜਿਹਵਾ = ਜੀਭ। ਕਹੀਐ = ਬਿਆਨ ਕੀਤਾ ਜਾ ਸਕਦਾ ਹੈ। ਤੇਰੋ = ਤੇਰਾ। ਕਿਨ ਹੀ = ਕਿਨਿ ਹੀ, ਕਿਸੇ ਪਾਸੋਂ ਭੀ {ਲਫ਼ਜ਼ 'ਕਿਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਲਹੀਐ = ਲੱਭਿਆ ਜਾ ਸਕਦਾ।੧।ਰਹਾਉ। ਕੋਟਿ = ਕ੍ਰੋੜਾਂ। ਪਰਾਧ = ਅਪਰਾਧ। ਖੰਡਹੁ = ਨਾਸ ਕਰਦੇ ਹੋ। ਬਿਧਿ = ਤਰੀਕਾ। ਅਗਿਆਨ = ਗਿਆਨ = ਹੀਣ, ਆਤਮਕ ਜੀਵਨ ਦੀ ਸੂਝ ਤੋਂ ਸੱਖਣੇ। ਅਲਪ = ਥੋੜੀ, ਹੋਛੀ। ਬਿਰਦੁ = ਮੁੱਢ = ਕਦੀਮਾਂ ਦਾ (ਪਿਆਰ ਵਾਲਾ) ਸੁਭਾਉ।੨। ਤੁਮਾਰੀ = ਤੇਰੀ ਹੀ। ਸੁਹੇਲੇ = ਸੁਖ ਦੇਣ ਵਾਲੇ। ਰਾਖਨਹਾਰ = ਰੱਖਿਆ ਕਰਨ ਦੀ ਸਮਰਥਾ ਵਾਲੇ! ਗੋਲੇ = ਗ਼ੁਲਾਮ।੩। ਅਰਥ: ਹੇ ਅਣਗਿਣਤ ...

Today’s Hukamnama from Gurdwara Sri Ber Sahib Ji Sultanpur Lodhi

Image
ਸਨਿੱਚਰਵਾਰ 6 ਜੂਨ 2026 (23 ਜੇਠ ਸੰਮਤ 558 ਨਾਨਕਸ਼ਾਹੀ) ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥ { ਪੰਨਾ 655-656} ਪਦਅਰਥ: ਕਿਆ = ਕੀਹ ਲਾਭ ? ਗੁਨੀਐ { Skt. गण् } ਵਿਚਾਰੀਏ। ਕਿਆ ਹੋਈ = ਕੋਈ ਲਾਭ ਨਹੀਂ ਹੋਵੇਗਾ। ਜਉ = ਜੇ। ਸਹਜ = { Skt. सहज = as a natura l result of } ਕੁਦਰਤੀ ਨਤੀਜੇ ਦੇ ਤੌਰ ਤੇ, ਸੁਭਾਵਿਕ ਹੀ। ਸੋਈ = ਉਹ ਪ੍ਰਭੂ।੧। ਨ ਜਪਸਿ = ਤੂੰ ਨਹੀਂ ਜਪਦਾ। ਗਵਾਰਾ = ਹੇ ਗੰਵਾਰ! ਹੇ ਮੂਰਖ! ਬਾਰੰ ਬਾਰਾ = ਮੁੜ ਮੁੜ।੧।ਰਹਾਉ। ਅੰਧਿਆਰੇ = ਹਨੇਰੇ ਵਿਚ। ਚਹੀਐ = ਚਾਹੀਦਾ ਹੈ, ਲੋੜ ਹੁੰਦੀ ਹੈ। ਅਗੋਚਰ = ਜਿਸ ਤਕ ਗਿਆਨ = ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ { ਅ = ਗੋ = ਚਰ } । ਲਹੀਐ = ਲੱਭ ਪਏ। ਪਾਈ = ( ਜਿਸ ਨੇ) ਲੱਭ ਲਈ। ਘਟਿ = ( ਉਸ ਦੇ) ਹਿਰਦੇ ਵਿਚ। ਸਮਾਈ ਰਹਿਆ = ਅਡੋਲ ਜਗਦਾ ਰਹਿੰਦਾ ਹੈ।੨। ਕਹਿ = ਕਹੇ, ਕਹਿੰਦਾ ਹੈ। ਅਬ = ਹੁਣ (ਜਦੋਂ 'ਅਗੋਚਰ ਬਸਤੁ ' ਲੱਭ ਪਈ ਹੈ ) । ਜਾਨਿਆ = ਜਾਣ ਲਿਆ ਹੈ, ਸੂਝ ਪੈ ਗਈ ਹੈ , ਜਾਣ...