Today’s Hukamnama from Gurdwara Sri Ber Sahib Ji Sultanpur Lodhi
ਸ਼ੁੱਕਰ ਵਾਰ 12 ਜੂਨ 2026 (29 ਜੇਠ ਸੰਮਤ 558 ਨਾਨਕਸ਼ਾਹੀ) ਧਨਾਸਰੀ ਮਹਲਾ ੪ ॥ ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥ {ਪੰਨਾ 667} ਪਦਅਰਥ: ਅੰਧੁਲੇ ਅੰਧ = ਬਹੁਤ ਹੀ ਅੰਨ੍ਹੇ। ਬਿਖੈ ਬਿਖੁ = ਮਾਇਕ ਪਦਾਰਥਾਂ ਦਾ ਜ਼ਹਰ। ਰਾਤੇ = ਮਗਨ। ਕਿਉ ਚਾਲਹ = ਅਸੀ ਕਿਵੇਂ ਚੱਲ ਸਕਦੇ ਹਾਂ? ਲਾਵੈ = ਲਾ ਲਏ। ਪਾਲੀ = ਪੱਲੇ, ਲੜ।੧। ਮੀਤ = ਹੇ ਮਿੱਤਰੋ! ਭਲ = ਭਲਾ। ਨਿਰਾਲੀ = ਅਨੋਖੀ, ਅਚਰਜ।੧।ਰਹਾਉ। ਗੁਰੁ ਸੇਵਿਹੁ = ਗੁਰੂ ਦੀ ਸਰਨ ਪੈ ਜਾਓ। ਬੇਗਿ = ਛੇਤੀ। ਬੇਗਿ ਬੇਗਾਲੀ = ਬਹੁਤ ਛੇਤੀ। ਖਰਚੁ ਹਰਿ = ਪ੍ਰਭੂ ਦਾ ਨਾਮ (ਜੀਵਨ = ਸਫ਼ਰ ਵਾਸਤੇ) ਖ਼ਰਚ। ਬਾਧਹੁ = (ਪੱਲੇ) ਬੰਨ੍ਹ ਲਵੋ। ਕਾਲ੍ਹ੍ਹੀ = ਕੱਲ੍ਹ, ਭਲਕੇ।੨। ਜਪਣਾ = ਜਾਪ। ਚਲੈ ਹਰਿ ਨਾਲੀ = ਹਰੀ ਦੀ ਰਜ਼ਾ ਵਿਚ ਤੁਰਦਾ ਹੈ। ਕੇਲ = ਚ...