Posts

Today’s Hukamnama from Gurdwara Sri Ber Sahib Ji Sultanpur Lodhi

Image
Sunday , 2nd August 2026 (18 Saawan, Samvat 558 Nanakshahi) ਵਡਹੰਸੁ ਮਹਲਾ ੧ ॥ ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥ ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥ ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥ ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥ ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ ਖੜਾ ਰੂਆਏ ॥੧॥ ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥ ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥ ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥ ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰ ਸਬਦੀ ਸਚੁ ਖੇਲੋ ॥ ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥ ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥੨॥ ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥ ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥ ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ ॥ ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ ਤਾਗਾ ॥ ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥ ਨਾ ਮਰਜਾਦੁ ਆਇਆ ਕਲਿ ਭੀਤਰਿ ਨਾਂਗੋ ਬੰਧਿ ਚਲਾਇਆ ॥੩॥ ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ ॥ ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ ॥ ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ...

31 ਜੁਲਾਈ ਦਾ ਦਿਨ ਪਿੰਡ ਠੱਟਾ ਦੇ ਇਤਿਹਾਸ ਵਿੱਚ ਲਿਖਿਆ ਗਿਆ ਸੁਨਹਿਰੀ ਅੱਖਰਾਂ ਨਾਲ।

Image
ਪਿੰਡ ਠੱਟਾ ਨਵਾ ਵਿਖੇ  ਸ਼ਹੀਦ ਊਧਮ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਠੱਟਾ ਨਵਾਂ, ਸਮੂਹ ਗ੍ਰਾਮ ਪੰਚਾਇਤ ਠੱਟਾ ਨਵਾਂ, ਇਲਾਕਾ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ।  ਸ਼ਹੀਦ ਊਧਮ ਸਿੰਘ ਯਾਦ ਵਿੱਚ ਉਸਾਰੇ ਗਏ ਕਮਿਊਨਿਟੀ ਹਾਲ ਵਿਖੇ ਸਵੇਰੇ 9 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਵਿਖੇ ਲਗਾਏ ਗਏ ਬੁੱਤ ਅਤੇ ਨਾਲ ਹੀ ਉਸਾਰੇ ਗਏ ਸ਼ਹੀਦ ਊਧਮ ਸਿੰਘ ਯਾਦਗਾਰੀ ਕਮਿਊਨਿਟੀ ਹਾਲ ਦਾ ਉਦਘਾਟਨ ਵੀ ਕੀਤਾ ਗਿਆ।  ਇਸ ਦੇ ਨਾਲ ਹੀ ਸਰਕਾਰੀ ਹਾਈ ਸਕੂਲ ਠੱਟਾ ਨਵਾਂ ਦੇ ਸਾਹਮਣੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਸਥਾਪਨਾ ਵੀ ਕੀਤੀ ਗਈ।  ਇਸ ਸਮਾਗਮ ਵਿੱਚ ਸੰਤ ਬਾਬਾ ਹਰਜੀਤ ਸਿੰਘ ਜੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਅਤੇ ਸੰਤ ਬਾਬਾ ਜੈ ਸਿੰਘ ਜੀ ਮਹਿਮਦਵਾਲ ਵਾਲਿਆਂ ਨੇ ਇਸ ਕਾਰਜ ਵਿੱਚ ਸਹਿਯੋਗੀ ਸੱਜਣਾਂ ਅਤੇ ਨਗਰ ਦੇ ਹੋਣਹਾਰ ਬੱਚਿਆਂ ਦਾ ਮਾਣ-ਸਨਮਾਨ ਵੀ ਕੀਤਾ ਗਿਆ।  ਸ ਰਪੰਚ ਸੁਖਵਿੰਦਰ ਸਿੰਘ ਸੌਂਦ, ਚੇਅਰਮੈਨ ਰਾਮਗੜ੍ਹੀਆ ਵੈੱਲਫ਼ੇਅਰ ਬੋਰਡ ਕਪੂਰਥਲਾ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਅਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਕਿਹ...

Today’s Hukamnama from Gurdwara Sri Ber Sahib Ji Sultanpur Lodhi

Image
  Saturday , 1st August 2026 (17 Saawan, Samvat 558 Nanakshahi) ਵਡਹੰਸੁ ਮਹਲਾ ੧ ॥ ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥ ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥ ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥ ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥ ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ ਖੜਾ ਰੂਆਏ ॥੧॥ ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥ ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥ ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥ ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰ ਸਬਦੀ ਸਚੁ ਖੇਲੋ ॥ ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥ ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥੨॥ ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥ ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥ ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ ॥ ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ ਤਾਗਾ ॥ ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥ ਨਾ ਮਰਜਾਦੁ ਆਇਆ ਕਲਿ ਭੀਤਰਿ ਨਾਂਗੋ ਬੰਧਿ ਚਲਾਇਆ ॥੩॥ ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ ॥ ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ ॥ ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ...

Today’s Hukamnama from Gurdwara Sri Ber Sahib Ji Sultanpur Lodhi

Image
Friday, 31st July 2026 (16 Saawan, Samvat 558 Nanakshahi) ਸੋਰਠਿ ਮਹਲਾ ੫ ॥ ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥ ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥੧॥ ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਚਿੰਤਾ ਸਗਲ ਬਿਨਾਸੀ ॥ ਕਰਿ ਕਿਰਪਾ ਅਪੁਨੋ ਕਰਿ ਲੀਨਾ ਮਨਿ ਵਸਿਆ ਅਬਿਨਾਸੀ ॥੨॥ ਤਾ ਕਉ ਬਿਘਨੁ ਨ ਕੋਊ ਲਾਗੈ ਜੋ ਸਤਿਗੁਰਿ ਅਪੁਨੈ ਰਾਖੇ ॥ ਚਰਨ ਕਮਲ ਬਸੇ ਰਿਦ ਅੰਤਰਿ ਅੰਮ੍ਰਿਤ ਹਰਿ ਰਸੁ ਚਾਖੇ ॥੩॥ ਕਰਿ ਸੇਵਾ ਸੇਵਕ ਪ੍ਰਭ ਅਪੁਨੇ ਜਿਨਿ ਮਨ ਕੀ ਇਛ ਪੁਜਾਈ ॥ ਨਾਨਕ ਦਾਸ ਤਾ ਕੈ ਬਲਿਹਾਰੈ ਜਿਨਿ ਪੂਰਨ ਪੈਜ ਰਖਾਈ ॥੪॥੧੪॥੨੫॥ {ਪੰਨਾ 615-616} ਪਦਅਰਥ: ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ}। ਪੂਰਾ = ਸਾਰੇ ਗੁਣਾਂ ਦਾ ਮਾਲਕ।੧। ਪ੍ਰਭ = ਹੇ ਪ੍ਰਭੂ! ਸਾਹਿਬੁ = ਮਾਲਕ। ਗਾਵਉ = ਗਾਵਉਂ, ਮੈਂ ਗਾਵਾਂ। ਰੰਗਿ = ਪ੍ਰੇਮ = ਰੰਗ ਵਿਚ। ਰਾਤਾ = ਰੰਗਿਆ ਹੋਇਆ।ਰਹਾਉ। ਸਤਿਗੁਰਿ = ਗੁਰੂ ਨੇ। ਨਿਧਾਨੁ = ਖ਼ਜ਼ਾਨਾ। ਦ੍ਰਿੜਾਇਆ = ਹਿਰਦੇ ਵਿਚ ਪੱਕਾ ਕਰ ਦਿੱਤਾ। ਕਰਿ ਲੀਨਾ = ਬਣਾ ਲਿਆ। ਮਨਿ = ਮਨ ਵਿਚ।੨। ਕਉ = ਨੂੰ। ਬਿਘਨੁ = ਰੁਕਾਵਟ। ਰਿਦ = ਹਿਰਦਾ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ।੩। ਸੇਵਕ = ਸੇਵਕਾਂ ਵਾਂਗ। ਜਿਨਿ = ਜਿਸ (ਪ੍ਰਭੂ) ਨੇ। ਇਛ = ਕਾਮਨਾ। ਪੁਜਾਈ = ਪੂਰੀ ਕਰ ਦਿੱਤੀ। ਤਾ ਕੈ =...

Today’s Hukamnama from Gurdwara Sri Ber Sahib Ji Sultanpur Lodhi

Image
Thurs day , 30th July 2026 (15 Saawan, Samvat 558 Nanakshahi) ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ { ਪੰਨਾ 643} ਪਦਅਰਥ: ਜਿਨਿ = ਜਿਸ (ਮਾਇਆ ਦੀ ਅਪਣੱਤ) ਨੇ। { ਨੋਟ : ' ਮਾਇਆ ' ਤੇ 'ਮਮਤਾ ' ਦੋ ਵੱਖੋ ਵੱਖ ਚੀਜ਼ਾਂ ਨਹੀਂ ਲੈਣੀਆਂ ; ਲਫ਼ਜ਼ 'ਜਿਨਿ ' (= ਜਿਸ ਨੇ ) ' ਇਕ-ਵਚਨ ' ਹੈ। ਅਰਥ: ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ ) , ਮਨਮੁਖ (ਇਸ 'ਮਮਤਾ ' ਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ। ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥ { ਪੰਨਾ 643} ਅਰਥ: ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ, ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ। ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥ { ਪੰਨਾ 644} ਅਰਥ: ( ਪਰ) ਹੇ ਨਾਨਕ! ਨਾਮ ਉ...

Today’s Hukamnama from Gurdwara Sri Ber Sahib Ji Sultanpur Lodhi

Image
Wednes day , 29th July 2026 (14 Saawan, Samvat 558 Nanakshahi) ਬਿਲਾਵਲੁ ਮਹਲਾ ੪ ॥ ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਕਥਾ ਕਰਹੁ ॥ ਹਰਿ ਹਰਿ ਨਾਮੁ ਬੋਹਿਥੁ ਹੈ ਕਲਜੁਗਿ ਖੇਵਟੁ ਗੁਰ ਸਬਦਿ ਤਰਹੁ ॥੧॥ ਮੇਰੇ ਮਨ ਹਰਿ ਗੁਣ ਹਰਿ ਉਚਰਹੁ ॥ ਮਸਤਕਿ ਲਿਖਤ ਲਿਖੇ ਗੁਨ ਗਾਏ ਮਿਲਿ ਸੰਗਤਿ ਪਾਰਿ ਪਰਹੁ ॥੧॥ ਰਹਾਉ ॥ਕਾਇਆ ਨਗਰ ਮਹਿ ਰਾਮ ਰਸੁ ਊਤਮੁ ਕਿਉ ਪਾਈਐ ਉਪਦੇਸੁ ਜਨ ਕਰਹੁ ॥ ਸਤਿਗੁਰੁ ਸੇਵਿ ਸਫਲ ਹਰਿ ਦਰਸਨੁ ਮਿਲਿ ਅੰਮ੍ਰਿਤੁ ਹਰਿ ਰਸੁ ਪੀਅਹੁ ॥੨॥ ਹਰਿ ਹਰਿ ਨਾਮੁ ਅੰਮ੍ਰਿਤੁ ਹਰਿ ਮੀਠਾ ਹਰਿ ਸੰਤਹੁ ਚਾਖਿ ਦਿਖਹੁ ॥ ਗੁਰਮਤਿ ਹਰਿ ਰਸੁ ਮੀਠਾ ਲਾਗਾ ਤਿਨ ਬਿਸਰੇ ਸਭਿ ਬਿਖ ਰਸਹੁ ॥੩॥ ਰਾਮ ਨਾਮੁ ਰਸੁ ਰਾਮ ਰਸਾਇਣੁ ਹਰਿ ਸੇਵਹੁ ਸੰਤ ਜਨਹੁ ॥ ਚਾਰਿ ਪਦਾਰਥ ਚਾਰੇ ਪਾਏ ਗੁਰਮਤਿ ਨਾਨਕ ਹਰਿ ਭਜਹੁ ॥੪॥੪॥ { ਪੰਨਾ 799-800} ਪਦਅਰਥ: ਸੰਤ = ਹੇ ਸੰਤ ਜਨੋ! ਭਾਈ = ਹੇ ਭਰਾਵੋ! ਮਿਲਿ = ਮਿਲ ਕੇ, ਰਲ ਕੇ। ਕਥਾ = ਸਿਫ਼ਤਿ-ਸਾਲਾਹ ਦੀਆਂ ਗੱਲਾਂ। ਬੋਹਿਥੁ = ਜਹਾਜ਼। ਕਲਜੁਗਿ = ਕਲਜੁਗ ਵਿਚ, ਕਲਹ = ਭਰੇ ਸੰਸਾਰ ਵਿਚ { ਨੋਟ : ਇਥੇ ਜੁਗਾਂ ਦੀ ਵੰਡ ਦਾ ਜ਼ਿਕਰ ਨਹੀਂ। ਕਲਜੁਗ ਦੇ ਜ਼ਮਾਨੇ ਵਿਚ ਆ ਕੇ ਸਾਧਾਰਨ ਤੌਰ ਤੇ ਆਪਣੇ ਸਮੇ ਦਾ ਜ਼ਿਕਰ ਕਰ ਰਹੇ ਹਨ। ਗੁਰੂ = ਆਸ਼ੇ ਅਨੁਸਾਰ ਕੋਈ ਇਕ ਜੁਗ ਕਿਸੇ ਦੂਸਰੇ ਜੁਗ ਨਾਲੋਂ ਵਧੀਆ ਜਾਂ ਘਟੀਆ ਨਹੀਂ ਹੈ } । ਖੇਵਟੁ = ਮਲਾਹ। ਸਬਦਿ = ਸ਼ਬਦ ਦੀ ਰਾਹੀਂ।੧। ਉਚਰਹੁ = ਉਚਾਰਨ ਕਰੋ। ਮਸਤਕਿ = ਮੱਥੇ ਉੱਤ...

Today’s Hukamnama from Gurdwara Sri Ber Sahib Ji Sultanpur Lodhi

Image
  Tuesday , 28th July 2026 (13 Saawan, Samvat 558 Nanakshahi) ਸਲੋਕੁ ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ { ਪੰਨਾ 646} ਪਦਅਰਥ: ਜਗਿ = ਜਗਤ ਵਿਚ । ਤੋਟਾ = ਘਾਟਾ । ਸੰਸਾਰਿ = ਸੰਸਾਰ ਵਿਚ । ਸਭਿ = ਸਾਰੇ ਜੀਵ । ਅਰਥ: ਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨ ; ਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈ ; ਹੇ ਨਾਨਕ! ਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨ । ਪਰ ਸਤਿਗੁਰੂ ਦੇ ਸਨਮੁਖ ਜੀਵ ਸ਼ਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ । ੧ । ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ { ਪੰਨਾ 646} ਅਰਥ: ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਆਤਮਕ ਅਡੋਲਤਾ ਵਿਚ ਹੀ ਜਾਗਦਾ ਹੈ ਤੇ ਆਤਮਕ ਅਡੋਲਤਾ ਵਿਚ ਹੀ ਸੌਂਦਾ ਹੈ (ਭਾਵ, ਜਾਗਦਿਆਂ ਹਰੀ ਵਿਚ ਲੀਨ ਤੇ ਸੁੱਤਿਆਂ ਹਰੀ ਵਿਚ ਲੀਨ ਰਹਿੰਦਾ ਹੈ) ਉਸ ਨੂੰ ਹਰ ਰੋਜ਼ (ਭਾਵ , ਹਰ ਵੇਲੇ) ਹਰੀ ਦੀ ਉਸਤਤਿ (ਦਾ ਹੀ ਆਹਰ ਹੁੰਦਾ) ਹੈ । ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥ { ਪੰਨਾ 646} ਅਰਥ: ਮਨਮੁਖ ਭਟਕਦਾ ਹੈ, ਕਿਉਂਕਿ ਉਸ ਨੂੰ ਸਦਾ ਤੌਖ਼ਲਾ ਰਹਿੰਦਾ ਹੈ ; ਮਨ ਵਿਚ ਚਿੰਤਾ ਹੋਣ ਕਰ ਕੇ ਉਹ (ਸੁਖ ਦੀ) ਨੀਂਦਰ ...